ਨਵਜੋਤ ਸਿੱਧੂ ਨੂੰ ਕੈਪਟਨ ਦੀ ਸਿੱਧੀ ਧ ਮ ਕੀ

Uncategorized

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਿਰੁੱਧ ਦਿੱਤੇ ਬਿਆਨ ਨੇ ਕਾਂਗਰਸ ਚ ਹਲਚਲ ਮਚਾ ਦਿੱਤੀ ਜੀ ਹਾਂ ਦਰਅਸਲ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ ਅਤੇ ਸਿੱਧੂ ਦਾ ਡਟ ਕੇ ਵਿਰੋਧ ਕਰਨਗੇ ਜਿਹਾ ਇਸ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਖਿਲਾਫ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ ਅਤੇ ਉਸ ਉਮੀਦਵਾਰ ਦੀ ਜਿੱਤ ਵੀ ਯਕੀਨੀ ਬਣਾਉਣਗੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਤਿੰਨ ਹਫ਼ਤੇ ਪਹਿਲਾਂ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਕੰਮ ਜਾਰੀ ਰੱਖਣ ਲਈ ਕਿਹਾ ਸੀ ਉਹਨੇ ਕਿਹਾ ਕਿ ਜੇ ਉਨ੍ਹਾਂ ਨੇ ਮੈਨੂੰ ਬੁਲਾਇਆ ਹੁੰਦਾ ਤੇ ਮੈਨੂੰ ਅਹੁਦਾ ਛੱਡਣ ਲਈ ਕਿਹਾ ਹੁੰਦਾ ਤਾਂ ਮੈਂ ਉਸੇ ਵੇਲੇ ਸਾਥ ਦਿੰਦਾ

ਪਰ ਜਿਸ ਤਰੀਕੇ ਨਾਲ ਸਭ ਕੀਤਾ ਗਿਆ ਉਹ ਅਫ਼ਸੋਸਜਨਕ ਹੈ ਇੰਨਾ ਹੀ ਨਹੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਵੀ ਗੈਰ ਤਜਰਬੇਕਾਰ ਦੱਸਿਆ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਸਲਾਹਕਾਰ ਸਪੱਸ਼ਟ ਤੌਰ ਤੇ ਉਨ੍ਹਾਂ ਨੂੰ ਗੁੰਮਰਾਹ ਕਰਦੇ ਨੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਦੌਰਾਨ ਇਹ ਵੀ ਕਿਹਾ ਕਿ ਜੋ ਪਹਿਲਾਂ ਰੌਲਾ ਪਾ ਰਹੀ ਸੀ ਕਿ ਮੁੱਖ ਮੰਤਰੀ ਬਾਦਲ ਪਰਿਵਾਰ ਖ਼ਿਲਾਫ਼ ਜਾਮ ਮਜੀਠੀਆ ਖ਼ਿਲਾਫ਼ ਕੁਝ ਵੀ ਨਹੀਂ ਕਰਦੇ ਤਾਂ ਉਨ੍ਹਾਂ ਦੀ ਸਰਕਾਰ ਹੁਣ ਉਹ ਕਰ ਦੇਣ ਜਿਸ ਨੂੰ ਜੇਲ੍ਹ ਵਿੱਚ ਬੰਦ ਕਰਨਾ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.