ਹੁਣੇ ਹੁਣੇ ਪੰਜਾਬ ਤੋਂ ਆਈ ਮੰਦਭਾਗੀ ਘਟਨਾ ਸਾਹਮਣੇ ਪੁੱਟਿਆ ਨਿਸ਼ਾਨ ਸਾਹਿਬ ਤੇ ਢਾਇਆ ਗੁਰਦੁਆਰਾ ਸਾਹਿਬ

Uncategorized

ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਅਤੇ ਪੁਲੀਸ ਵੱਲੋਂ ਦਾਅਵੇ ਤਾਂ ਕੀਤੇ ਜਾ ਰਹੇ ਨੇ ਪਰ ਜ਼ਮੀਨੀ ਪੱਧਰ ਤੇ ਇਹ ਦਾਅਵੇ ਖੋਖਲੇ ਸਾਬਿਤ ਹੋ ਚੁੱਕੇ ਨੇ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਪੀਰ ਸਵਾਲਾਂ ਤੋਂ ਸਾਹਮਣੇ ਆਇਆ ਜਿੱਥੇ ਕੁਝ ਨਿਹੰਗ ਸਿੰਘਾਂ ਵੱਲੋਂ ਪਿੰਡ ਦੇ ਸਹਿਯੋਗ ਨਾਲ ਪਲਾਟਾਂ ਵਿੱਚ ਇੱਕ ਗੁਰਦੁਆਰਾ ਸਾਹਿਬ ਬਣਾਇਆ ਗਿਆ ਸੀ

ਅਤੇ ਓਥੇ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ ਪਰ ਨਾਲ ਦੇ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਕੰਧਾਂ ਢਾਅ ਨਿਸ਼ਾਨ ਸਾਹਿਬ ਉਤਾਰ ਦਿੱਤਾ ਗਿਆ ਦੂਜੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਨਿਹੰਗ ਸਿੰਘ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕੋਈ ਵੀ ਗੁਰਦੁਆਰਾ ਸਾਹਿਬ ਨਹੀਂ ਹੈ ਤੇ ਬੱਚਿਆਂ ਨੂੰ ਦੂਸਰੇ ਪਿੰਡ ਵਿੱਚ ਬਣੇ ਗੁਰਦੁਆਰਾ ਸਾਹਿਬ ਵਿਚ ਜਾਣਾ ਪੈਂਦਾ ਹੈ

ਪਿੰਡ ਦੀ ਸਹਿਮਤੀ ਨਾਲ ਪਿੰਡ ਦੇ ਬਾਹਰ ਪਲਾਟਾਂ ਵਿਚ ਗੁਰਦੁਆਰਾ ਸਾਹਿਬ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ ਪਰ ਨਾਲ ਦੇ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਨੇ ਨਿਸ਼ਾਨ ਸਾਹਿਬ ਉਤਾਰ ਦਿੱਤਾ ਜਿਸ ਨੂੰ ਲੈ ਕੇ ਕਈ ਵਾਰ ਪੁਲੀਸ ਕੋਲ ਦਰਖਾਸਤਾਂ ਦੇ ਚੁੱਕੇ ਨੇ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਉਨ੍ਹਾਂ ਕਿਹਾ ਕਿ ਨਿਸ਼ਾਨ ਸਹਿਤੀ ਇਸ ਤਰ੍ਹਾਂ ਕੀਤੀ ਬੇਅਦਬੀ ਕਾਰਨ ਮਨਾਂ ਚ ਭਾਰੀ ਠੇਸ ਪਹੁੰਚੀ ਹੈ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਵਾਲੇ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.