ਟਰੱਕ ਨਾਲ ਕਾਰ ਦੀ ਆਹਮੋ-ਸਾਹਮਣੇ ਹੋਈ ਟੱਕਰ, ਕਰੀਬ ਡੇਢ ਘੰਟੇ ਬਾਅਦ ਕਾਰ ਚਾਲਕ ਨੂੰ ਕਾਰ ‘ਚੋਂ ਕੱਢਿਆ ਬਾਹਰ

Latest Update

ਮੋਗਾ ਦੇ ਸਿੰਘਾਵਾਲਾ ਬਿਜਲੀ ਘਰ ਦੇ ਬਾਹਰ ਸੀਮਿੰਟ ਨਾਲ ਭਰੇ ਟਰੱਕ ਦੀ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਦੌਰਾਨ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਹਾਦਸੇ ਮਗਰੋਂ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਕਰੀਬ ਡੇਢ ਘੰਟੇ ਬਾਅਦ ਕਾਰ ਚਾਲਕ ਨੂੰ ਕਾਰ ‘ਚੋਂ ਕੱਢਿਆ ਗਿਆ। ਹਾਸਲ ਜਾਣਕਾਰੀ ਮੁਤਾਬਕ ਅੱਜ ਤੜਕਸਾਰ ਸਿੰਘਵਾਲਾ ਬਿਜਲੀ ਘਰ ਦੇ ਬਾਹਰ ਸੀਮਿੰਟ ਨਾਲ ਭਰੇ ਟਰੱਕ ਦੀ ਕਾਰ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ।

ਹਾਦਸਾ ਇਨ੍ਹਾਂ ਭਿਆਨਕ ਸੀ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ ਚਾਲਕ ਨੂੰ ਕਰੀਬ ਡੇਢ ਘੰਟੇ ਬਾਅਦ ਬਾਹਰ ਕੱਢਿਆ ਗਿਆ ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਮੌਕੇ ‘ਤੇ ਪਹੁੰਚੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ

ਕਿ ਅੱਜ ਸ਼ਾਮ 6.30 ਵਜੇ ਦੇ ਕਰੀਬ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਮੋਗਾ ਦੇ ਸਿੰਘਾਵਾਲਾ ਬਿਜਲੀ ਘਰ ਦੇ ਕੋਲ ਇੱਕ ਕਾਰ ਦੀ ਸੀਮਿੰਟ ਨਾਲ ਭਰੇ ਟਰੱਕ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀ ਟੀਮ ਵੀ ਪਹੁੰਚ ਗਈ ਤੇ ਕਰੀਬ ਡੇਢ ਘੰਟੇ ਦੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਕਾਰ ਚਾਲਕ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *